ਜਿਸ ਵੇਲੇ ਸਾਹਿਬਜ਼ਾਦਾ ਅਜੀਤ ਸਿੰਘ ਚਮਕੌਰ ਦੇ ਮੈਦਾਨ ਵਿੱਚ ਜੂਝ ਰਹੇ ਸੀ ਤਾਂ ਦੁਸ਼ਮਣ ਦੀ ਫ਼ੌਜ ਦਾ ਹਰ ਸਿਪਾਹੀ ਚਾਹੁੰਦਾ ਸੀ ਕਿ ਮੇਰਾ ਵਾਰ ਸਾਹਿਬਜ਼ਾਦਾ ਅਜੀਤ ਸਿੰਘ ਤੇ ਲੱਗੇ…. ਅਤੇ ਸਾਹਿਬਜ਼ਾਦਾ ਅਜੀਤ ਸਿੰਘ ਦੀ ਮੌਤ ਮੇਰੇ ਹੱਥੋਂ ਹੋਵੇ ਤਾਂ ਕਿ ਮੈਂ ਬਾਦਸ਼ਾਹ ਤੋਂ ਵੱਡਾ ਇਨਾਮ ਲੈ ਸਕਾਂ ਕਿ ਗੁਰੂ ਗੋਬਿੰਦ ਸਿੰਘ ਦੇ ਪੁੱਤਰ ਨੂੰ ਮੈਂ ਕਤਲ ਕੀਤਾ…. ਹਰ ਪਾਸਿਓਂ ਸਾਹਿਬਜ਼ਾਦਾ ਅਜੀਤ ਸਿੰਘ ਤੇ ਵਾਰ ਹੋ ਰਹੇ ਸੀ..! ਇਤਿਹਾਸ ਵਿੱਚ ਜ਼ਿਕਰ ਮਿਲਦਾ ਕਿ ਜਦੋਂ ਸਾਹਿਬਜ਼ਾਦਾ ਅਜੀਤ ਸਿੰਘ ਜ਼ਮੀਨ ਤੇ ਡਿੱਗੇ ਸੀ ਤਾਂ ਉਹਨਾਂ ਦੇ ਸਰੀਰ ਉੱਪਰ ਤਿੰਨ ਸੌ ਤੋਂ ਵੱਧ ਫੱਟਾਂ ਦੇ ਵਾਰ ਸੀ,
ਚਮਕੌਰ ਦੀ ਗੜ੍ਹੀ ਦੀ ਮੰਮਟੀ ਤੇ ਖੜ੍ਹਕੇ ਗੁਰੂ ਗੋਬਿੰਦ ਸਿੰਘ ਜੀ ਆਪਣੇ ਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਨੂੰ ਸ਼ਹੀਦ ਹੁੰਦਾ ਦੇਖਕੇ ਕਹਿ ਰਹੇ ਹਨ
“ ਕੁਰਬਾਨ ਪਿਦਰ ਸ਼ਾਬਾਸ਼ ਖ਼ੂਬ ਲੜੇ ਹੋ,
ਕਿਉਂ ਨਾ ਹੋ ਗੋਬਿੰਦ ਕੇ ਫ਼ਰਜ਼ੰਦ ਬੜੇ ਹੋ “
( ਮੈਂ ਤੇਰੇ ਤੋਂ ਕੁਰਬਾਨ ਜਾਨਾਂ ਪੁੱਤਰ, ਸ਼ਾਬਾਸ਼ ਬਹੁਤ ਸੋਹਣਾ ਲੜਿਆ ਹੈਂ
ਤੂੰ ਗੁਰੂ ਗੋਬਿੰਦ ਸਿੰਘ ਦਾ ਪੱਤਰ ਸੀ, ਤੂੰ ਇੰਝ ਹੀ ਲੜਨਾ ਸੀ, )

ਸਾਹਿਬਜ਼ਾਦਾ ਅਜੀਤ ਸਿੰਘ ਜੀ ਜਦੋਂ ਸ਼ਹੀਦ ਹੋ ਗਏ ਤਾਂ ਗੁਰੂ ਗੋਬਿੰਦ ਸਿੰਘ ਜੀ ਨੇ ਕਿਹਾ
“ ਪੀਓ ਪਿਆਲਾ ਪਿਰਮ ਕਾ ਸੁਮਨ ਭਏ ਅਸਵਾਰ
ਆਜ ਖਾਲਸਾ ਖ਼ਾਸ ਭਇਓ ਸਤਿਗੁਰ ਕੇ ਦਰਬਾਰ “
( ਏ ਅਕਾਲ ਪੁਰਖ ਵਾਹਿਗੁਰੂ ਮੈਂ ਤੇਰੀ ਇਮਾਨਤ ਤੈਨੂੰ ਸੌਂਪ ਦਿੱਤੀ
ਮੈਂ ਉਸ ਕਰਜ਼ੇ ਦੀ ਇੱਕ ਕਿਸ਼ਤ ਅਦਾ ਕਰ ਦਿੱਤੀ ਹੈ ਜਿਸਦਾ ਪ੍ਰਣ ਮੈਂ ਖਾਲਸੇ ਨਾਲ ਕੀਤਾ ਸੀ )

ਦੁਨੀਆਂ ਦਾ ਕੋਈ ਰਹਿਬਰ ਆਪਣੇ ਪੁੱਤਰ ਦੀ ਮੌਤ ਬਰਦਾਸ਼ਤ ਨਹੀਂ ਕਰ ਸਕਿਆ…. ਪਰ ਗੁਰੂ ਗੋਬਿੰਦ ਸਿੰਘ ਜੀ ਨੇ ਰੱਬੀ ਅਵਤਾਰ ਰਹਿਬਰ ਹੋਣ ਦੇ ਮਾਇਨੇ ਹੀ ਬਦਲ ਦਿੱਤੇ


Related Posts

Leave a Reply

Your email address will not be published. Required fields are marked *